Tuesday, June 30, 2009

ਓਹ ਦਿਨ ਜਿੰਦਗੀ ਦੇ ਗਏ,

ਦਿਨ ਬਚਪਨ ਦੇ ਗਏ,

ਨਿੱਕੇ-ਨਿੱਕੇ ਹੱਥ ਗਿੱਲੀ ਮਿੱਟੀ ਚ ਲਬੇੜਨੇ,

ਕੱਚੇ ਰਾਹਾਂ ਉੱਤੇ ਟਾਇਰ ਸਾਇਕਲਾਂ ਦੇ ਰੋੜਨੇ,

ਭੱਜਕੇ ਟਰਾਲੀਆਂ ਦੇ ਪਿਛੋਂ ਗੱਨੇ ਖਿਚਨੇ,

ਨਿੱਕੀ ਉਮਰੇ ਨਜਾਰੇ ਬੜੇ ਲਏ ,

ਆਟੇ ਦੀ ਪਕਾਉਣੀ ਚਿੱੜੀ ਮਾਂ ਤੌਂ ਜਿੱਦ ਕਰਕੇ,

ਜਹਾਜ਼ ਉਡਾਉਣੇ ਕਾਗਜ਼ਾਂ ਦੇ ਪਾੜ ਵਰਕੇ,

ਬਾਰਸ਼ਾਂ ਦੇ ਪਾਣੀ ਵਿੱਚ ਰੋਲਾ ਪਾ-ਪਾਅ ਭਿਜਨਾ,

ਤਾਇਆਂ-ਚਾਚਿਆਂ ਦੇ ਘਰੋਂ ਰੋਟੀ ਖ਼ਾਣ ਗਿਜਣਾ,

ਓਹਨਾ ਸਾਂਝਾਂ ਦੇ ਸਮੇਂ ਨਾਂ ਹੁਣ ਰਹੇ,

ਉਮਰਾਂ ਦੇ ਲੰਬੇ ਪੈਂਡੇ ਝੱਟ ਵਿੱਚ ਮੁਕਗਏ,

ਚੜਦੀ ਜਵਾਨੀ ਵਿੱਚ ਸਾਰੇ ਕੰਮ ਛੁੱਟ ਗਏ....
This share was submitted by channi phullewalia
www.channi5798.blogspot.com/
www.desicomments.com/tag/channi-phullewalia/